10
ਨੂਹ ਦੀ ਵੰਸ਼ਾਵਲੀ
1 ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
2 ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।
3 ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ।
4 ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।
5 ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
6 ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।
7 ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।
8 ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ।
9 ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।
10 ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।
11 ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,
12 ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।
13 ਮਿਸਰਾਇਮ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ
14 ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
15 ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,
16 ਯਬੂਸੀ, ਅਮੋਰੀ, ਗਿਰਗਾਸ਼ੀ,
17 ਹਿੱਵੀ, ਅਰਕੀ, ਸੀਨੀ,
18 ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।
19 ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।
20 ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
21 ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।
22 ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।
23 ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।
24 ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ।
25 ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
26 ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
27 ਹਦੋਰਾਮ, ਊਜ਼ਾਲ, ਦਿਕਲਾਹ,
28 ਓਬਾਲ, ਅਬੀਮਾਏਲ, ਸ਼ਬਾ,
29 ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
30 ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ।
31 ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
32 ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।