126
ਛੁਟਕਾਰੇ ਦੇ ਲਈ ਪ੍ਰਾਰਥਨਾ
ਯਾਤਰਾ ਦਾ ਗੀਤ
ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ,
ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!*
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ,
ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ,
ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ,
ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ,
ਅਸੀਂ ਅਨੰਦ ਹੋਏ ਹਾਂ!
ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ,
ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!
ਜਿਹੜੇ ਹੰਝੂਆਂ ਨਾਲ ਬੀਜਦੇ ਹਨ,
ਉਹ ਜੈਕਾਰਿਆਂ ਨਾਲ ਵੱਢਣਗੇ।
ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ,
ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
* 126:1 126:1 ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ 126:4 126:4 ਬਹਾਲ