76
ਜੈਵੰਤ ਪਰਮੇਸ਼ੁਰ
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ।
ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ,
ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
ਸ਼ਾਲੇਮ* ਵਿੱਚ ਉਹ ਦਾ ਮੰਡਪ ਹੈ,
ਅਤੇ ਸੀਯੋਨ ਵਿੱਚ ਉਹ ਦਾ ਭਵਨ।
ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼,
ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ,
ਤੇਜਵਾਨ ਅਤੇ ਉੱਤਮ ਹੈਂ।
ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ,
ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
ਹੇ ਯਾਕੂਬ ਦੇ ਪਰਮੇਸ਼ੁਰ,
ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ,
ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ,
ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ,
ਧਰਤੀ ਡਰ ਗਈ ਅਤੇ ਠਰ ਗਈ,
ਜਦ ਪਰਮੇਸ਼ੁਰ ਨਿਆਂ ਲਈ ਉੱਠਿਆ,
ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ,
ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ
11 ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ,
ਜਿਹੜੇ ਉਸ ਦੇ ਆਲੇ-ਦੁਆਲੇ ਹਨ,
ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
12 ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ,
ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।
* 76:2 ਯਰੂਸ਼ਲਮ 76:10 ਜੋ ਬਚ ਗਏ ਉਹ ਤੇਰੇ ਪਰਬ ਮਨਾਉਣਗੇ